Home>>Live Tv>>ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ
Live TvNews

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ‘ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਦੇ ਸਬੰਧ ‘ਚ ਗੁਰਦੁਆਰਾ ਸਾਹਿਬ ‘ਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਨੇ ‘ਧੰਨ-ਧੰਨ ਰਾਮਦਾਸ ਗੁਰੂ’, ‘ਗੁਰੂ ਰਾਮਦਾਸ ਰਾਖੋ ਸਰਣਾਈ’ ਅਤੇ ‘ਬੈਠਾ ਸੋਢੀ ਪਾਤਸ਼ਾਹ’ ਗੁਰ ਜਸ ਗਾਇਨ ਕਰਕੇ ਪੂਰੇ ਮਾਹੌਲ ਗੁਰੂ ਸ਼ਬਦ ‘ਚ ਲੀਨ ਕੀਤਾ।

ਇਸ ਮੌਕੇ ਗੁਰੂ ਚਰਨਾਂ ‘ਚ ਹਾਜ਼ਰੀ ਲਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂੰਹ ਜਗਤ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ•ਾਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਫ਼ਲਸਫ਼ੇ ਅਤੇ ਜੀਵਨ ਤੋਂ ਸਿੱਖਿਆ ਲੈਣ ਲਈ ਕਿਹਾ। ਉਨ•ਾਂ ਕਿਹਾ ਕਿ ਗੁਰੂ ਸਾਹਿਬ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਸਥਾਪਨਾ ਕੀਤੀ, ਜੋ ਸਭ ਤੋਂ ਪਹਿਲਾਂ ‘ਰਾਮਦਾਸਪੁਰ’ ਨਾਮ ਨਾਲ ਜਾਣੀ ਜਾਂਦੀ ਸੀ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮਿਲਕੇ ਕੀਰਤਨ ਗਾਇਨ ਕਰ ਰਹੇ ਰਾਗੀ ਜਥੇ ਨੂੰ ਸਿਰੋਪਾਓ ਭੇਂਟ ਕਰਕੇ ਸਨਮਾÎਨਿਤ ਕੀਤਾ।

ਇਸ ਉਪਰੰਤ ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਸਾਬਕਾ ਮੁੱਖੀ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਇਕੱਤਰ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ‘ਤੇ ਚਾਨਣਾ ਪਾਇਆ।

ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਪ੍ਰਿੰਸੀਪਲ ਜਗਦੀਸ਼ ਸਿੰਘ, ਮੈਂਬਰ ਸੁਖਦੇਵ ਸਿੰਘ ਅਬਦਾਲ, ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ, ਹੇਰ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਪ੍ਰਿੰਸੀਪਲ ਗੁਰਿੰਦਰਜੀਤ ਕੌਰ ਅਤੇ ਕਾਲਜ ਸਟਾਫ਼ ਤੇ ਵਿਦਿਆਰਥੀ, ਵਿਦਿਆਰਥਣਾਂ ਵੀ ਮੌਜ਼ੂਦ ਸਨ।

ਖਾਲਸਾ ਕਾਲਜ ਦੇ ਕੈਂਪਸ ‘ਚ ਸਥਿਤ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਕਰ ਰਹੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਨੂੰ ਸਿਰੋਪਾਓ ਭੇਂਟ ਕਰਦੇ ਹੋਏ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨਾਲ ਹਨ ਪ੍ਰਿੰ: ਡਾ. ਮਹਿਲ ਸਿੰਘ।

6 Comments

Leave a Reply

Your email address will not be published. Required fields are marked *