Home>>Education>>ਸ:ਛੀਨਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ‘ਤੇ ਪ੍ਰਸ਼ਨਾਵਲੀ ਪੁਸਤਕ ਕੀਤੀ ਲੋਕ ਅਰਪਿਤ
EducationNews

ਸ:ਛੀਨਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ‘ਤੇ ਪ੍ਰਸ਼ਨਾਵਲੀ ਪੁਸਤਕ ਕੀਤੀ ਲੋਕ ਅਰਪਿਤ

ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸਬੰਧਿਤ ਹੈ ਇਸ ਪ੍ਰਸ਼ਨ‐ਉਤਰ : ਪ੍ਰਿੰ. ਡਾ. ਮਨਪ੍ਰੀਤ ਕੌਰ

ਅੰਮ੍ਰਿਤਸਰ, 20 ਸਤੰਬਰ ( )‐ਦੇਸ਼ ਅਤੇ ਕੌਮ ਖਾਤਿਰ ਲਾਸਾਨੀ ਸ਼ਹਾਦਤ ਦੇਣ ਵਾਲੇ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨਾਵਲੀ ਧਾਰਮਿਕ ਪੁਸਤਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਲੋਕ ਅਰਪਿਤ ਕੀਤੀ ਗਈ। ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਯਤਨਾਂ ਨਾਲ ਕਾਲਜ ਸਟਾਫ਼ ਦੁਆਰਾ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ 400 ਸਾਲਾ ਪ੍ਰਕਾਸ਼ ਪੁਰਬ’ ਦੇ ਸਿਰਲੇਖ ਧਾਰਮਿਕ ਪੁਸਤਕ ‘ਚ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ।

ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਕੁਰਬਾਨੀ ਬਾਰੇ ਜ਼ਿਕਰ ਕਰਦਿਆਂ ਇਨਸਾਨ ਦੇ ਰੋਂਗਟੇ ਖੜ•ੇ ਹੋ ਜਾਂਦੇ ਹਨ। ਉਨ•ਾਂ ਦੱਸਿਆ ਕਿ ਗੁਰੂ ਸਾਹਿਬ ਨੇ ਹਰੇਕ ਧਰਮ ਸਤਿਕਾਰ ਕਰਨ ਉਪਦੇਸ਼ ਦਿੰਦਿਆਂ ਕਿਹਾ ਪ੍ਰਮਾਤਮਾ ਦੀ ਜੋਤ ਇਕ ਹੈ ਅਤੇ ਗੁਰੂ ਸਾਹਿਬ ਨੇ ਸਾਨੂੰ ਆਪਣੇ ਧਰਮ ‘ਤੇ ਪ੍ਰਪੱਕ ਰਹਿਣ ਦਾ ਉਦੇਸ਼ ਦਿੱਤਾ ਸੀ। ਉਨ•ਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਜਿਨ•ਾਂ ਦਾ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮਨਾਇਆ ਜਾ ਰਿਹਾ ਹੈ, ਦੇ ਸਬੰਧ ‘ਚ ਵੂਮੈਨ ਕਾਲਜ ਦੇ ਪ੍ਰਿੰ: ਡਾ. ਮਨਪ੍ਰੀਤ ਕੌਰ ਵਲੋਂ ਗੁਰੂ ਸਾਹਿਬ ਦੇ ਜੀਵਨ ਨੂੰ ਸਬੰਧਿਤ ਪ੍ਰਕਾਸ਼ਿਤ ਕੀਤੀ ਗਈ ਪੁਸਤਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ•ਾਂ ਕਿਹਾ ਕਿ ਇਸ ਪੁਸਤਕ ਹਰੇਕ ਇਨਸਾਨ ਨੂੰ ਪੜ•ਣੀ ਚਾਹੀਦੀ ਹੈ, ਕਿਉਂਕਿ ਇਸ ‘ਚ ਗੁਰੂ ਸਾਹਿਬ ਦੇ ਜੀਵਨ ਨਾਲ ਬਾਰੇ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਹਰੇਕ, ਖਾਸਕਰ ਬੱਚਿਆਂ ਦੇ ਗਿਆਨ ‘ਚ ਵਾਧਾ ਹੋਵੇਗਾ।

ਇਸ ਮੌਕੇ ਪ੍ਰਿੰ: ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਆ ਰਹੀ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਇਸ ਪੁਸਤਕ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਜੁੜੀ ਜਾਣਕਾਰੀ ਪ੍ਰਸ਼ਨ‐ਉਤਰਾਂ ‘ਚ ਪੇਸ਼ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਕੌਂਸਲ ਦੇ ਆਨਰੇਰੀ ਸਕੱਤਰ ਸ: ਛੀਨਾ ਵਲੋਂ ਅਤੇ ਜ਼ਿਲਾ ਪ੍ਰਸ਼ਾਸ਼ਨ ਦੁਆਰਾ ਜਾਰੀ ਹੁਕਮਾਂ ਤਹਿਤ ਉਨ•ਾਂ ਨੇ ਗੁਰੂ ਸਾਹਿਬ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਪੁਸਤਕ ਕਾਲਜ ਸਟਾਫ ਮਨਜੀਤ ਸਿੰਘ ਅਤੇ ਡਾ. ਰਾਕੇਸ਼ ਕੁਮਾਰ, ਜੋ ਕਿ ਇਸ ਦੇ ਐਡੀਟਰ ਹਨ, ਦੇ ਸਹਿਯੋਗ ਨਾਲ ਤਿਆਰ ਕਰਵਾਈ ਗਈ ਹੈ। ਉਨ•ਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਇਸ ‘ਚ ਗੁਰੂ ਸਾਹਿਬ ਨਾਲ ਜੁੜੀਆਂ ਕਈ ਜਰੂਰੀ ਗੱਲਾਂ ਵਿਦਿਆਰਥੀਆਂ ਲਈ ਲਾਹੇਵੰਦ ਸਾਬਿਤ ਹੋਵੇਗੀ ਅਤੇ ਉਹ ਕਿ ਸਿੱਖ ਧਰਮ ਦਾ ਇਤਿਹਾਸ ਕੀ ਹੈ।

5 Comments

  1. Thank you for your sharing. I am worried that I lack creative ideas. It is your article that makes me full of hope. Thank you. But, I have a question, can you help me?

Leave a Reply

Your email address will not be published. Required fields are marked *