Home>>News>>ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ
NewsUncategorized

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ

¸ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ. ਟੀ. ਰੋਡ ਵਿਖੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਸਦਕਾ ਐਨ. ਐਸ. ਐਸ. ਵਿਭਾਗ ਵਲੋਂ ਡਾ. ਗੁਰਜੀਤ ਕੌਰ, ਡਾ. ਰਮਨਦੀਪ ਕੌਰ ਅਤੇ ਸ੍ਰੀਮਤੀ ਪੂਨਮਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਮਨੁੱਖੀ ਅਧਿਕਾਰ ਦਿਵਸ ਦੇ ਸਬੰਧ ਵਿੱਚ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ, ਜਿਸ ’ਚ ਖ਼ਾਲਸਾ ਕਾਲਜ ਦੇ ਡੀਨ, ਯੂਥ ਵੈਲਫ਼ੇਅਰ ਡਿਪਾਰਟਮੈਂਟ ਅਤੇ ਰਜਿਸਟਰਾਰ ਪ੍ਰੋ ਦਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਪ੍ਰੋ: ਦਵਿੰਦਰ ਸਿੰਘ ਨੇ ਮਾਰਕੀਟ ਅਤੇ ਮਨੁੱਖੀ ਅਧਿਕਾਰ ਦੇ ਵਿਸ਼ੇ ’ਤੇ ਚਰਚਾ ਕਰਦੇ ਹੋਏ ਮਨੁੱਖੀ ਅਧਿਕਾਰਾਂ ਦੀ ਮਹੱਤਤਾ ਅਤੇ ਉਨ੍ਹਾਂ ਦੀ ਵਿਵਹਾਰਕਤਾ ’ਤੇ ਚਾਨਣਾ ਪਾਇਆ। ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਅਸਲ ਪਰਿਭਾਸ਼ਾ ਅਤੇ ਇਸਦੇ ਬੁਨਿਆਦੀ ਮਾਡਲ ਬਾਰੇ ਵਿਚਾਰ ਕਰਦੇ ਹੋਏ ਕਿਹਾ ਕਿ ਮਨੁੱਖੀ ਅਧਿਕਾਰ ਮਾਡਲ ਉਸ ਦੇਸ਼ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਪ੍ਰਭਾਵਿਤਾ ਕਰਦਾ ਹੈ। ਉਨ੍ਹਾਂ ਨੇ ਆਪਣੇ ਭਾਸ਼ਣ ’ਚ ਸਮਾਜਿਕ ਅਤੇ ਆਰਥਿਕ ਸੁਰੱਖਿਆ ਦੇ ਅਧਿਕਾਰ, ਕਿਸੇ ਖ਼ਾਸ ਸਮੂੰਹ ਦੇ ਸਾਂਝੇ ਅਧਿਕਾਰ, ਕਾਪੀ ਰਾਈਟ ਅਤੇ ਪੇਟੈਂਟ ਰਾਈਟ ਜਿਹੇ ਵਿਸ਼ੇ ’ਤੇ ਭਰਪੂਰ ਚਰਚਾ ਕੀਤੀ ਅਤੇ ਕਿਹਾ ਕਿ ਜਿੱਥੇ ਕਾਰਪੋਰੇਟ ਜਗਤ ਨੇ ਸਾਨੂੰ ਅਜ਼ਾਦੀ ਦਿੱਤੀ ਹੈ ਉਥੇ ਕਾਰਪੋਰੇਟ ਜਗਤ ਕਾਰਨ ਮਨੁੱਖੀ ਅਧਿਕਾਰਾਂ ਨੂੰ ਬਹੁਤ ਸਾਰੀਆਂ ਦਰਪੇਸ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਅਤੇ ਦੇਸ਼ ਦੇ ਪਛੜੇ ਵਰਗਾਂ ਖ਼ਾਸ ਤੌਰ ਤੇ ਔਰਤਾਂ ਅਤੇ ਵਿਕਲਾਂਤਾਂ ਦੀ ਅਸੁਰੱਖਿਆ ਵਧਾਉਣ ਵਿੱਚ ਮਾਰਕੀਟ ਨੀਤੀਆਂ ਦਾ ਬਹੁਤ ਵੱਡਾ ਰੋਲ ਹੈ।

ਇਸ ਤੋਂ ਪਹਿਲਾਂ ਪ੍ਰਿੰ. ਡਾ. ਹਰਪ੍ਰੀਤ ਕੌਰ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਸੁਆਗਤ ਕਰਨ ਉਪਰੰਤ ਆਪਣੇ ਭਾਸ਼ਣ ’ਚ ਕਿਹਾ ਕਿ ਕਿਸੇ ਦੇਸ਼ ਦੇ ਵਾਸੀਆਂ ਲਈ ਮਨੁੱਖੀ ਅਧਿਕਾਰ ਸੁਰੱਖਿਆ ਦਾ ਉਹ ਦਾਇਰਾ ਹਨ ਜਿੰਨ੍ਹਾਂ ਵਿੱਚ ਸਰਕਾਰਾਂ ਦਖਲ ਅੰਦਾਜ਼ੀ ਨਹੀਂ ਕਰ ਸਕਦੀਆਂ ਅਤੇ ਕਿਸੇ ਵਿਅਕਤੀ ਵਿਸ਼ੇਸ਼ ਦਾ ਸ਼ੋਸ਼ਣ ਨਾ ਹੋਵੇ ਅਤੇ ਉਹ ਵਿਅਕਤੀ ਆਪਣਾ ਜੀਵਨ ਬਿਨ੍ਹਾਂ ਕਿਸੇ ਲੁੱਟ ਖਸੁੱਟ ਤੋਂ ਬਿਤਾ ਸਕੇ, ਇਸ ਲਈ ਮਨੁੱਖੀ ਅਧਿਕਾਰ ਇੱਕ ਵਿਸ਼ੇਸ਼ ਸਥਾਨ ਰੱਖਦੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਆਪਣੇ ਅਧਿਕਾਰਾਂ ਦੀ ਸੁਰੱਖਿਆ ਚਾਹੁੰਦੇ ਹਾਂ ਤਾਂ ਸਾਨੂੰ ਇਕੱਠੇ ਰਹਿਣ ਅਤੇ ਏਕਤਾ ’ਚ ਵਿਸ਼ਵਾਸ਼ ਦੇ ਧਾਰਨੀ ਬਣਨਾ ਹੋਵੇਗਾ।

ਲੈਕਚਰ ਦੇ ਅੰਤ ’ਚ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਨ ਉਪਰੰਤ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਸੰਧੂ, ਡਾ. ਗੁਰਜੀਤ ਕੌਰ, ਡਾ. ਰਮਨਦੀਪ ਕੌਰ ਤੇ ਹੋਰ ਸਟਾਫ਼ ਹਾਜ਼ਰ ਸੀ।

Leave a Reply

Your email address will not be published.