Home>>Career>>ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
CareerLive TvNews

ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ। ਇਸ ਮੌਕੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਗੁਰੂ ਜੱਸ ਗਾਅ ਕੇ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਇਸ ਮੌਕੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂੰਹ ਜਗਤ ਅਤੇ ਹਾਜ਼ਰ ਸੰਗਤ ਨੂੰ ਇਸ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ’ਤੇ ਚਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ।

ਇਸ ਮੌਕੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸਾਬਕਾ ਮੁੱਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਸਬੰਧੀ ਚਾਨਣਾ ਪਾਇਆ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਕੌਂਸਲ ਦੇ ਮੈਂਬਰ ਸ: ਸੁਖਦੇਵ ਸਿੰਘ ਅਬਦਾਲ, ਗੁਰਪ੍ਰੀਤ ਸਿੰਘ ਗਿੱਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਕਾਲਜ, ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ

17 Comments

  1. Thank you for your sharing. I am worried that I lack creative ideas. It is your article that makes me full of hope. Thank you. But, I have a question, can you help me?

  2. Thank you for your sharing. I am worried that I lack creative ideas. It is your article that makes me full of hope. Thank you. But, I have a question, can you help me?

Leave a Reply

Your email address will not be published. Required fields are marked *